Site icon TheUnmute.com

ਮਨੀ ਲਾਂਡਰਿੰਗ ਮਾਮਲੇ ‘ਚ ED ਵਲੋਂ ਛੱਤੀਸਗੜ੍ਹ ਦੇ ਕਾਂਗਰਸੀ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ED

ਚੰਡੀਗੜ੍ਹ, 20 ਫਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੋਲਾ ਲੇਵੀ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਈ ਕਾਂਗਰਸ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਸੂਬੇ ਵਿੱਚ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੈ। ਈਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਈਡੀ ਉਨ੍ਹਾਂ ਲੋਕਾਂ ਦੀ ਜਾਂਚ ਕਰ ਰਹੀ ਹੈ ਜੋ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਕਥਿਤ ਕੋਲਾ ਲੇਵੀ ਘੁਟਾਲੇ ਦੇ ਜ਼ੁਰਮ ਦੀ ਕਮਾਈ ਵਿੱਚ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਈਡੀ (ED) ਦੇ ਅਧਿਕਾਰੀ ਛੱਤੀਸਗੜ੍ਹ ‘ਚ ਭਿਲਾਈ ਦੇ ਵਿਧਾਇਕ ਦੇਵੇਂਦਰ ਯਾਦਵ ਅਤੇ ਹੋਰ ਕਾਂਗਰਸੀ ਨੇਤਾਵਾਂ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕਰ ਰਹੇ ਹਨ। ਛੱਤੀਸਗੜ੍ਹ ਕਾਂਗਰਸ ਦੇ ਖਜ਼ਾਨਚੀ ਰਾਮ ਗੋਪਾਲ ਅਗਰਵਾਲ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਈਡੀ ਗਿਰੀਸ਼ ਦਿਵਾਂਗਨ, ਆਰਪੀ ਸਿੰਘ, ਵਿਨੋਦ ਤਿਵਾੜੀ, ਸੰਨੀ ਅਗਰਵਾਲ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰ ਰਹੀ ਹੈ।

Exit mobile version