ਚੰਡੀਗੜ੍ਹ 13 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਸਿੰਚਾਈ ਘੁਟਾਲੇ ਸਬੰਧੀ ਸਾਬਕਾ ਆਈ.ਏ.ਐਸ ਅਧਿਕਾਰੀ ਕੇ.ਬੀ.ਐਸ. ਸਿੱਧੂ ਨੂੰ ਤਲਬ ਕੀਤਾ ਹੈ | ਕਰੋੜਾਂ ਦੇ ਘੁਟਾਲੇ ਵਿੱਚ ਫਸੇ ਨੂੰ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਮਹੀਨੇ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਰਾਹਤ ਦਿੱਤੀ ਸੀ । 8 ਫਰਵਰੀ ਤੱਕ ਕੇ.ਬੀ.ਐਸ. ਸਿੱਧੂ ਖਿਲਾਫ ਕੋਈ ਵੀ ਦੰਡਕਾਰੀ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸਾਬਕਾ ਆਈ.ਏ.ਐੱਸ. ਅਧਿਕਾਰੀ ਕਾਹਨ ਸਿੰਘ ਪੰਨੂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਜਦਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਤਲਬ ਕੀਤਾ ਗਿਆ ਸੀ ਪਰ ਉਹ ਵਿਦੇਸ਼ ‘ਚ ਹੋਣ ਕਾਰਨ ਜਾਂਚ ‘ਚ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਹਾਈਕੋਰਟ ਦੀ ਸ਼ਰਨ ਲਈ। ਵਿਜੀਲੈਂਸ ਨੇ ਹੁਣ ਉਸ ਨੂੰ ਮੁੜ 13 ਦਸੰਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਜਾਂਚ ਲਈ ਚਾਰ ਮੈਂਬਰੀ ਟੀਮ ਬਣਾਈ ਗਈ ਸੀ। ਵਿਜੀਲੈਂਸ ਨੇ ਸਾਬਕਾ ਆਈ.ਏ.ਐਸ. ਸਿੱਧੂ ਤੋਂ ਪੁੱਛਗਿੱਛ ਕਰੇਗੀ |