Site icon TheUnmute.com

NHAI ਠੇਕੇਦਾਰਾਂ ਦੇ ਮਾਮਲੇ ‘ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ

Nitin Gadkari

ਚੰਡੀਗੜ, 10 ਅਗਸਤ 2024: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ NHAI ਅਧਿਕਾਰੀਆਂ ਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਕਦਮਾਂ ‘ਤੇ ਸਵਾਲ ਚੁੱਕੇ ਹਨ | ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ 14,288 ਕਰੋੜ ਰੁਪਏ ਦਾ 293 ਕਿਲੋਮੀਟਰ ਦਾ ਪ੍ਰਾਜੈਕਟ ਬੰਦ ਹੋ ਜਾਵੇਗਾ। ਇਸਤੋਂ ਪਹਿਲਾਂ ਪੰਜਾਬ ‘ਚ 103 ਕਿਲੋਮੀਟਰ ਦੇ 3263 ਕਰੋੜ ਰੁਪਏ ਦੇ ਪ੍ਰਾਜੈਕਟ ਬਣ ਕਰ ਦਿੱਤੇ ਗਏ ਸਨ |

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਇਹ ਚਿੱਠੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਹੈ | ਉਨ੍ਹਾਂ ਕਿਹਾ ਕਿ ਮੈਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ‘ਤੇ ਹਾਲ ਹੀ ‘ਚ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲ੍ਹੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਨਾਲ ਕੁੱਟਮਾਰ ਕੀਤੀ ਗਈ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਸਖ਼ਤ ਕਰਵਾਈ ਕਰਨ ਲਈ ਕਿਹਾ ਹੈ |

ਹਾਲਾਂਕਿ ਇਸ ਘਟਨਾ ‘ਚ ਪੰਜਾਬ ਦੇ ਮੁਖ ਸਕੱਤਰ ਅਨੁਰਾਗ ਵਰਮਾ ਨੇਐਫ.ਆਈ.ਆਰ ਕਰਨ ਦੇ ਹੁਕਮ ਦਿੱਤੇ ਸਨ | ਕੇਂਦਰੀ ਮੰਤਰੀ ਨੇ ਕਿਹਾ ਕਿ 15 ਜੁਲਾਈ ਨੂੰ ਬੈਠਕ ‘ਚ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜ਼ਮੀਨ ਐਕਵਾਇਰ ਅਤੇ ਅਮਨ-ਕਾਨੂੰਨ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

Exit mobile version