ਲੁਧਿਆਣਾ 16 ਨਵੰਬਰ 2022: ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਊਰੋ (Ncb) ਵਲੋਂ ਬੀਤੀ ਰਾਤ ਲੁਧਿਆਣਾ ਦੇ ਦੁਗਰੀ ਇਲਾਕੇ ਵਿਚ ਛਾਪੇਮਾਰੀ ਕਰਕੇ 20 ਕਿੱਲੋ 326 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਸੀ |
ਇਸਦੇ ਚੱਲਦੇ ਗ੍ਰਿਫਤਾਰ ਨੌਜਵਾਨ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਮੁਲਜ਼ਮ ਨੂੰ 6 ਦਿਨਾ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਵਕੀਲ ਦੱਸਿਆ ਕਿ ਰੇਡ ਦੌਰਾਨ ਕੇਂਦਰੀ ਜਾਂਚ ਏਜੰਸੀ ਨੂੰ ਦੋਸ਼ੀ ਦੇ ਕਬਜ਼ੇ ‘ਚੋਂ ਸਾਢੇ 5 ਲੱਖ ਰੁਪਏ ਦੇ ਕਰੀਬ ਡਰੱਗ ਮਨੀ, 2 ਕਾਰਤੂਸ, 17 ਗ੍ਰਾਮ ਅਫੀਮ ਵੀ ਬਰਾਮਦ ਹੋਈ ਹੈ |