Site icon TheUnmute.com

UP ‘ਚ 69 ਹਜ਼ਾਰ ਅਧਿਆਪਕ ਭਰਤੀ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ

UP

ਚੰਡੀਗੜ੍ਹ, 09 ਸਤੰਬਰ 2024: ਸੁਪਰੀਮ ਕੋਰਟ (Supreme Court) ਨੇ ਉੱਤਰ ਪ੍ਰਦੇਸ਼ ‘(UP) ਚ 69 ਹਜ਼ਾਰ ਅਧਿਆਪਕਾਂ ਦੀ ਭਰਤੀ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਸਬੰਧੀ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ। ਉਦੋਂ ਤੱਕ ਉੱਤਰ ਪ੍ਰਦੇਸ਼ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਆਪਣੀਆਂ ਦਲੀਲਾਂ ਪੇਸ਼ ਕਰਨੀਆਂ ਪੈਣਗੀਆਂ।

ਜਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ (UP) ਦੀ ਲਖਨਊ ਬੈਂਚ ‘ਚ 69 ਹਜ਼ਾਰ ਅਧਿਆਪਕਾਂ ਦੀ ਭਰਤੀ ਦੇ ਮਾਮਲੇ ‘ਚ ਰਾਖਵੇਂਕਰਨ ਦੀ ਅਣਦੇਖੀ ਦਾ ਦੋਸ਼ ਲਾਉਂਦਿਆਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਹਾਇਕ ਅਧਿਆਪਕ ਭਰਤੀ-2019 ‘ਚ ਚੁਣੇ ਗਏ 69000 ਉਮੀਦਵਾਰਾਂ ਦੀ ਸੂਚੀ ਰੱਦ ਕਰਕੇ ਨਵੀਂ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਸਰਕਾਰ ਅਤੇ ਹੋਰ ਸਬੰਧਤਾਂ ਨੂੰ ਤਿੰਨ ਮਹੀਨਿਆਂ ‘ਚ ਨਵੀਂ ਸੂਚੀ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ।

Exit mobile version