ਚੰਡੀਗੜ੍ਹ 18 ਮਈ 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ‘ਤੇ ਸੀਐਮ ਹਾਊਸ ‘ਚ ਦੁਰਵਿਵਹਾਰ ਦੇ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਤੀਸ ਹਜ਼ਾਰੀ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪੁਲਿਸ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਜਿੱਥੋਂ ਪੁਲਿਸ ਹਿਰਾਸਤ ਦੀ ਮੰਗ ਕਰੇਗੀ।
ਬਿਭਵ ਕੁਮਾਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਤੀਸ ਹਜ਼ਾਰੀ ਕੋਰਟ ਨੇ ਕਿਹਾ ਕਿ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਇਸ ਲਈ ਅਗਾਊਂ ਜ਼ਮਾਨਤ ‘ਤੇ ਸੁਣਵਾਈ ਦਾ ਕੋਈ ਵਾਜਬ ਨਹੀਂ ਹੈ। ਇਹ ਪਟੀਸ਼ਨ ਬੇਅਸਰ ਹੋ ਗਈ ਹੈ।
ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਸੀਐਮ ਕੇਜਰੀਵਾਲ ਨੇ ਕਿਹਾ ਕਿ ਪੀਐਮ ਨੂੰ ਜੇਲ੍ਹ ਦੀ ਖੇਡ ਨਹੀਂ ਖੇਡਣੀ ਚਾਹੀਦੀ। ਸਾਡੇ ਸਾਰੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਸ਼ਨੀਵਾਰ ਨੂੰ ਸਾਰੇ ਵੱਡੇ ਆਗੂਆਂ ਨਾਲ ਭਾਜਪਾ ਦਫਤਰ ਜਾਵਾਂਗਾ।