July 4, 2024 8:14 pm
Rajpura

ਸ੍ਰੀ ਦਰਬਾਰ ਸਾਹਿਬ ਦੇ ਪਲਾਜੇ ’ਚੋਂ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ SGPC ਨੇ ਸ਼ੱਕੀ ਔਰਤ ਦੀਆਂ ਤਸਵੀਰਾਂ ਕੀਤੀਆ ਜਾਰੀ

ਅੰਮ੍ਰਿਤਸਰ 12 ਅਗਸਤ 2022: ਬੀਤੇ ਦਿਨ ਅਮ੍ਰਿਤਸਰ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ਵਿਚੋਂ ਇਕ ਪੰਜ ਸਾਲਾ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ | ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਟਵੀਟ ਕਰਦਿਆਂ ਸ਼ੱਕੀ ਔਰਤ ਦੀਆਂ ਤਸਵੀਰਾਂ ਜਾਰੀ ਕੀਤੀ ਹਨ |

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜੇ ਵਿੱਚ ਇੱਕ ਛੋਟੀ ਬੱਚੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌੰਕੀ ਨੂੰ ਸਪੁਰਦ ਕਰ ਦਿੱਤਾ ਹੈ। ਸੰਗਤ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਇਸ ਬੱਚੀ ਨੂੰ ਜਾਣਦਾ ਹੈ ਜਾਂ ਇਸ ਬੱਚੀ ਨਾਲ ਸਬੰਧਤ ਜਾਣਕਾਰੀ ਕੋਤਵਾਲੀ ਗਲਿਆਰਾ ਚੌਂਕੀ ਕੋਲ ਸਾਂਝੀ ਕੀਤੀ ਜਾਵੇ |