ਚੰਡੀਗੜ੍ਹ 12 ਅਕਤੂਬਰ 2022: ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿੱਚ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ (Wrestler Sushil Kumar ) ਅਤੇ 17 ਹੋਰਾਂ ਖ਼ਿਲਾਫ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ। ਦਿੱਲੀ ਦੀ ਇੱਕ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਅਤੇ 17 ਹੋਰਾਂ ਖ਼ਿਲਾਫ ਕਤਲ, ਕਤਲ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਵਿੱਚ ਅਪਰਾਧਿਕ ਸਾਜ਼ਸ਼ ਰਚਣ ਦੇ ਦੋਸ਼ ਆਇਦ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਦੋ ਫ਼ਰਾਰ ਮੁਲਜ਼ਮਾਂ ਖ਼ਿਲਾਫ ਵੀ ਦੋਸ਼ ਆਇਦ ਕਰ ਦਿੱਤੇ ਹਨ।
ਜਿਕਰਯੋਗ ਹੈ ਕਿ ਪਿਛਲੇ ਸਾਲ ਮਈ ‘ਚ ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ ਧਨਖੜ(Wrestler Sagar Dhankhar) ਦੇ ਕਤਲ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੱਸ ਦੇਈਏ ਕਿ 4 ਮਈ 2021 ਨੂੰ ਸੋਨੀਪਤ ਦੇ ਰਹਿਣ ਵਾਲੇ ਸਾਗਰ ਧਨਖੜ ਦੀ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਓਲੰਪੀਅਨ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ।