Chandigarh

ਚੰਡੀਗੜ੍ਹ ਗ੍ਰਨੇਡ ਹ.ਮ.ਲੇ ਮਾਮਲੇ ‘ਚ ਪੁਲਿਸ ਵੱਲੋਂ ਇੱਕ ਵਿਅਕਤੀ ਗ੍ਰਿਫਤਾਰ, ਅਸਲਾ ਬਰਾਮਦ

ਚੰਡੀਗੜ੍ਹ, 13 ਸਤੰਬਰ 2024: ਕੁਝ ਦਿਨ ਪਹਿਲਾਂ ਚੰਡੀਗੜ੍ਹ (Chandigarh) ਦੇ ਸੈਕਟਰ 10 ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਮਾਮਲੇ ‘ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਜੋਂ ਹੋਈ ਹੈ ਅਤੇ ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ | ਪੁਲਿਸ ਮੁਤਾਬਕ ਉਕਤ ਵਿਅਕਤੀ ਨੇ ਹੀ ਘਰ ਅੰਦਰ ਗ੍ਰਨੇਡ ਸੁੱਟਿਆ |

ਇਸ ਗ੍ਰਿਫਤਾਰੀ ਦੀ ਪੁਸ਼ਟੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕੀਤੀ ਹੈ | ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ‘ਚ ਹੈ। ਸ਼ੁਰੂਆਤੀ ਜਾਂਚ ‘ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।

Scroll to Top