ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਵੀ ਹੋਈ। ਇਸ ਬੈਠਕ ਵਿੱਚ ਕਾਂਗਰਸ ਦੇ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਹੁਣ ਪਾਰਟੀ ਦੀ ਸੰਸਦੀ ਦਲ ਦੀ ਬੈਠਕ ‘ਚ ਸੋਨੀਆ ਗਾਂਧੀ (Sonia Gandhi) ਨੂੰ ਸੰਸਦੀ ਦਲ ਦਾ ਆਗੂ ਚੁਣ ਲਿਆ ਗਿਆ ਹੈ।
ਕਾਂਗਰਸ ਦੇ ਸੀਨੀਅਰ ਆਗੂ ਕੇਸੀ ਵੇਣੂਗੋਪਾਲ ਨੇ ਕਿਹਾ ਕਿ ‘ਕਾਂਗਰਸ ਸੰਸਦੀ ਦਲ ਨੇ ਸਰਬਸੰਮਤੀ ਨਾਲ ਸੋਨੀਆ ਗਾਂਧੀ (Sonia Gandhi) ਨੂੰ ਸੰਸਦੀ ਦਲ ਦਾ ਆਗੂ ਚੁਣਿਆ ਹੈ। ਹੁਣ ਉਹ ਲੋਕ ਸਭਾ ਵਿੱਚ ਪਾਰਟੀ ਆਗੂ ਦਾ ਨਾਮ ਨਾਮਜ਼ਦ ਕਰੇਗੀ। ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਬਾਰੇ ਉਨ੍ਹਾਂ ਕਿਹਾ, ‘ਸਾਨੂੰ ਸਰਕਾਰ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਦਾ ਅਜੇ ਤੱਕ ਸੱਦਾ ਨਹੀਂ ਮਿਲਿਆ ਹੈ। ਵਿਦੇਸ਼ੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ, ਪਰ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਅਤੇ ਵਿਰੋਧੀ ਗਠਜੋੜ ‘ਚ ਲੀਡਰਸ਼ਿਪ ਦੀ ਸਥਿਤੀ ਹੋਣ ਦੇ ਬਾਵਜੂਦ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।