ਚੰਡੀਗੜ੍ਹ, 30 ਮਈ 2024: ਭਾਰਤ ਸਰਕਾਰ ਨੇ ਪਾਕਿਸਤਾਨ (Pakistan) ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਲਾਹੌਰ ਘੋਸ਼ਣਾਪੱਤਰ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜੇ ਸਵਾਲ ਦਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਤੁਸੀਂ ਇਸ ਮੁੱਦੇ ‘ਤੇ ਸਾਡੀ ਸਥਿਤੀ ਤੋਂ ਜਾਣੂ ਹੋ।
ਉਨ੍ਹਾਂ ਕਿਹਾ, ਮੌਜੂਦਾ ਸਥਿਤੀ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ (Pakistan) ਵਿੱਚ ਵੀ ਇੱਕ ਨਿਰਪੱਖ ਨਜ਼ਰਿਆ ਉਭਰ ਰਿਹਾ ਹੈ। ਜਿਕਰਯੋਗ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਆਪਣੀ ਗਲਤੀ ਮੰਨਦੇ ਹੋਏ ਕਿਹਾ ਸੀ ਕਿ ਭਾਰਤ ਨਾਲ ਜੰਗ ਇੱਕ ਗਲਤੀ ਸੀ ਅਤੇ ਉਨ੍ਹਾਂ ਦੇ ਦੇਸ਼ ਨੇ ਲਾਹੌਰ ਘੋਸ਼ਣਾਪੱਤਰ ਦੀ ਉਲੰਘਣਾ ਕੀਤੀ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਫਿਲੀਸਤੀਨ ਨੂੰ ਇੱਕ ਪੂਰਨ ਰਾਸ਼ਟਰ ਵਜੋਂ ਮਾਨਤਾ ਦੇਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ 1980 ਦੇ ਦਹਾਕੇ ਦੇ ਅਖੀਰ ਵਿੱਚ ਭਾਰਤ ਨੇ ਫਿਲੀਸਤੀਨ ਨੂੰ ਇੱਕ ਪੂਰਨ ਰਾਸ਼ਟਰ ਵਜੋਂ ਮਾਨਤਾ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਲੰਬੇ ਸਮੇਂ ਤੋਂ ਦੋ-ਰਾਜ ਹੱਲ ਦਾ ਸਮਰਥਨ ਕੀਤਾ ਹੈ।