Harpreet Singh

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 12 ਜੂਨ 2023: ਕੋਟਕਪੂਰਾ ਵਿਖੇ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਮਾਮਲੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗ੍ਰਿਫਤਾਰ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ (Harpreet Singh) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ |

ਪੁਲਿਸ ਮੁਤਾਬਕ 10 ਨਵੰਬਰ 2022 ਨੂੰ 6 ਗੈਂਗਸਟਰਾਂ ਨੇ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ । ਇਸ ਮਾਮਲੇ ਵਿੱਚ ਐਫਆਈਆਰ ਆਈਪੀਸੀ, ਆਰਮਜ਼ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਜਾਰੀ ਹੈ।

Scroll to Top