July 2, 2024 9:09 pm
Singapore court

1993 ਦੇ ਫਰਜ਼ੀ ਮੁਕਾਬਲੇ ਮਾਮਲੇ ‘ਚ ਸੀਬੀਆਈ ਅਦਾਲਤ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ 07 ਨਵੰਬਰ 2022: ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ ਤਰਨਤਾਰਨ ਵਿੱਚ 1993 ਦੇ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਸ਼ੀ ਠਹਿਰਾਏ ਗਏ ਦੋ ਪੁਲਿਸ ਮੁਲਾਜ਼ਮ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸਦੇ ਨਾਲ ਹੀ 1 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ |

ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ 1993 ਦੇ ਮੁਕਾਬਲੇ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ ਅਤੇ ਫੈਸਲਾ ਸੁਣਾਉਂਦੇ ਹੋਏ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ । ਦੱਸ ਦੇਈਏ ਕਿ ਤਰਨਤਾਰਨ ਪੁਲਿਸ ਮੁਕਾਬਲੇ ਵਿੱਚ 30 ਸਾਲਾ ਹਰਬੰਸ ਸਿੰਘ ਅਤੇ ਇੱਕ ਹੋਰ ਵਿਅਕਤੀ ਦੀ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਸਨ। ਉਸ ਵੇਲੇ ਸਮਸ਼ੇਰ ਸਿੰਘ ਹੈੱਡ ਕਾਂਸਟੇਬਲ ਅਤੇ ਜਗਤਾਰ ਸਿੰਘ ਏਐਸਆਈ ਵਜੋਂ ਤਾਇਨਾਤ ਸੀ | ਇਸਤੋਂ ਪਹਿਲਾ 02 ਨਵੰਬਰ ਨੂੰ ਵਕੀਲ ਦੇ ਪੇਸ਼ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਹੈ ਅਤੇ ਦੂਜੀ ਵਾਰ ਫਿਰ ਮੁਲਤਵੀ ਕਰਨ ਤੋਂ ਬਾਅਦ ਅੱਜ ਮੋਹਾਲੀ ਦੀ ਸੀਬੀਆਈ ਅਦਾਲਤ ਵਿੱਚ ਸਜ਼ਾ ‘ਤੇ ਸੁਣਵਾਈ ਹੋਈ |