Site icon TheUnmute.com

ਸੱਤਾ ਦੇ ਲਾਲਚ ‘ਚ ਕਾਂਗਰਸ ਕੌਮੀ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਨੈਸ਼ਨਲ ਕਾਨਫਰੰਸ ਦੀ ਗੋਦ ‘ਚ ਬੈਠੀ: ਤਰੁਣ ਚੁੱਘ

Tarun Chugh

ਦਿੱਲੀ, 24 ਅਗਸਤ 2024: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੇ ਹੋਏ ਗਠਜੋੜ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ਅਤੇ ਰਾਹੁਲ ਗਾਂਧੀ ‘ਤੇ ਸਵਾਲ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਾਲੇ ਜੋ ਗਠਜੋੜ ਹੋਇਆ ਹੈ, ਉਸਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਅ.ਤਿ.ਵਾ.ਦੀ ਅਤੇ ਵੱਖਵਾਦ ਦਾ ਏਜੰਡੇ ‘ਤੇ ਨੈਸ਼ਨਲ ਕਾਨਫਰੰਸ ਦੀ ਗੋਦ ‘ਚ ਬੈਠ ਗਈ ਹੈ।

ਚੁੱਘ (Tarun Chugh) ਨੇ ਕਿਹਾ ਕਿ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਨਾਲ ਕਾਂਗਰਸ ਪਾਰਟੀ ਦੇ ਗਠਜੋੜ ਨੇ ਜੰਮੂ-ਕਸ਼ਮੀਰ ‘ਚ ਰਾਜ ਦੀ ਏਕਤਾ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀਆਂ ਚਿੰਤਾਵਾਂ ਨੂੰ ਜਨਮ ਦਿੱਤਾ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਦੇ ਬਿਆਨਾਂ ਤੋਂ ਸਾਫ਼ ਹੈ ਕਿ ਉਹ ਧਾਰਾ 370 ਅਤੇ 35ਏ ਨੂੰ ਮੁੜ ਲਾਗੂ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਸੰਦਰਭ ‘ਚ ਇੱਕ ਅਹਿਮ ਸਵਾਲ ਇਹ ਉੱਠਦਾ ਹੈ ਕਿ ਕਾਂਗਰਸ ਨੈਸ਼ਨਲ ਕਾਨਫਰੰਸ ਨਾਲ ਮਿਲ ਕੇ ਜੰਮੂ-ਕਸ਼ਮੀਰ ‘ਚ ਵੱਖਰੇ ਝੰਡੇ, ਵੱਖਰੇ ਸੰਵਿਧਾਨ ਦੇ ਪ੍ਰਸਤਾਵ ਦਾ ਸਮਰਥਨ ਕਰਦੀ ਹੈ ?।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾ ਕੇ ਬਾਬਾ ਸਾਹਿਬ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਲਾਗੂ ਕਰਕੇ ਦੋ ਨਿਸ਼ਾਨ, ਦੋ ਪ੍ਰਧਾਨ, ਦੋ ਵਿਧਾਨ ਦਾ ਏਜੰਡਾ ਸਦਾ ਲਈ ਖ਼ਤਮ ਕਰ ਦਿੱਤਾ ਹੈ। ਆਜ਼ਾਦੀ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ SC, ST ਅਤੇ ਬੀਬੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਿਆ ਗਿਆ ਸੀ। ਜਦੋਂ ਕਿ ਮੋਦੀ ਸਰਕਾਰ ਨੇ 370 ਅਤੇ 35 ਨੂੰ ਹਟਾ ਕੇ ਜੰਮੂ-ਕਸ਼ਮੀਰ ‘ਚ ਦਲਿਤਾਂ, ਆਦਿਵਾਸੀਆਂ, ਪਹਾੜੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਵਿਵਸਥਾ ਲਾਗੂ ਕਰ ਦਿੱਤੀ ਹੈ।

ਇਹ ਕਦਮ ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਸੀ, ਜਿਸ ਨਾਲ ਰਾਜ ‘ਚ ਵੱਖ-ਵੱਖ ਭਾਈਚਾਰਿਆਂ ਨੂੰ ਨਿਆਂ ਅਤੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਕਾਂਗਰਸ ਅਤੇ ਐਨਸੀ ਕਾਂਗਰਸ ਦਲਿਤਾਂ, ਗੁੱਜਰਾਂ, ਬਕਰਵਾਲ ਅਤੇ ਪਹਾੜੀਆਂ ਦੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।

ਅ.ਤਿ.ਵਾ.ਦ ਅਤੇ ਵੱਖਵਾਦ ‘ਚ ਸ਼ਾਮਲ ਲੋਕਾਂ ਨੂੰ ਰਿਹਾਅ ਕਰੇਗੀ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਉਸ ਏਜੰਡੇ ਦਾ ਸਮਰਥਨ ਕਰਦੀ ਹੈ, ਜਿਸ ‘ਚ ਉਹ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹ ਲੋਕ ਵੀ ਸਰਕਾਰੀ ਨੌਕਰੀਆਂ ਮਿਲਣਗੀਆਂ ਜੋ ਸੂਬੇ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਖ਼ਤਰਾ ਹਨ | ਉਨ੍ਹਾਂ ਕਿਹਾ ਕਿ ਹਿੰਸਾ ਅਤੇ ਅਸਥਿਰਤਾ ‘ਚ ਸ਼ਾਮਲ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਦੇਣ ਦੀ ਕਾਂਗਰਸ ਦੀ ਨੀਤੀ ਹੈ।

ਤਰੁਣ ਚੁੱਘ (Tarun Chugh)  ਨੇ ਕਿਹਾ ਕਿ ਇਨ੍ਹਾਂ ਸਵਾਲਾਂ ਤੋਂ ਇਲਾਵਾ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਕੀ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਜੰਮੂ ਅਤੇ ਘਾਟੀ ਵਿਚਾਲੇ ਭੇਦਭਾਵ ਅਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਬਣਾ ਰਹੇ ਹਨ। ਕਾਂਗਰਸ ਦੀਆਂ ਇਨ੍ਹਾਂ ਗਤੀਵਿਧੀਆਂ ਤੋਂ ਜਾਪਦਾ ਹੈ ਕਿ ਸੂਬੇ ਦੀ ਸੁਰੱਖਿਆ ਅਤੇ ਏਕਤਾ ਨੂੰ ਗੰਭੀਰ ਖ਼ਤਰਾ ਹੈ।

ਚੁੱਘ ਨੇ ਕਿਹਾ ਕਿ ਜਿਸ ਤਰ੍ਹਾਂ ਨੈਸ਼ਨਲ ਕਾਨਫਰੰਸ ਆਪਣੇ ਚੋਣ ਮਨੋਰਥ ਪੱਤਰ ‘ਚ ਦਾਅਵਾ ਕਰਦੀ ਹੈ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਦੀ ਗੱਲ ਕਰਦੀ ਹੈ, ਜਿਸ ਨੂੰ ਦੁਨੀਆ ਭਰ ‘ਚ ਅ.ਤਿ.ਵਾ.ਦ ਦੇ ਕਾਰਖਾਨੇ ਵਜੋਂ ਜਾਣਿਆ ਜਾਂਦਾ ਹੈ, ਉਸ ਤੋਂ ਸਾਫ ਹੁੰਦਾ ਹੈ ਕਿ ਕਾਂਗਰਸ ਐੱਨ.ਸੀ. ਦੇ ਏਜੰਡੇ ਦਾ ਸਮਰਥਨ ਕਰ ਰਹੀ ਹੈ, ਇਹ ਰਾਸ਼ਟਰੀ ਸੁਰੱਖਿਆ ਲਈ ਖਤਰਾ ਹੈ।

ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਜੰਮੂ-ਕਸ਼ਮੀਰ ਦੀ ਸੁਰੱਖਿਆ ਅਤੇ ਸਥਿਰਤਾ ਆਈ ਹੈ। ਜੰਮੂ-ਕਸ਼ਮੀਰ ਦੀ ਸੁਰੱਖਿਆ, ਏਕਤਾ ਅਤੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਜਾਂ ਵਿਘਨਕਾਰੀ ਗਤੀਵਿਧੀਆਂ ਨੂੰ ਰੋਕਣ ਲਈ ਜੰਮੂ-ਕਸ਼ਮੀਰ ‘ਚ ਭਾਜਪਾ ਹੀ ਇੱਕੋ ਇੱਕ ਵਿਕਲਪ ਹੈ।

Exit mobile version