Punjab

ਅੱਤ ਦੀ ਗਰਮੀ ਦੀ ਲਪੇਟ ‘ਚ ਪੰਜਾਬ, ਲੁਧਿਆਣਾ ਦਾ ਸਮਰਾਲਾ ਸਭ ਤੋਂ ਗਰਮ ਰਿਹਾ

ਚੰਡੀਗੜ੍ਹ, 18 ਮਈ 2024: ਪੰਜਾਬ ਨੂੰ ਅੱਜ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ (Heat wave) ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ (Heat wave) ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।

Scroll to Top