Site icon TheUnmute.com

ਫਾਜ਼ਿਲਕਾ ਦੇ ਸਿਹਤ ਸੈਂਟਰਾਂ ‘ਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਜਾਗਰੂਕ

Asthma

ਫਾਜ਼ਿਲਕਾ 7 ਮਈ 2024: ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਮਨਾ ਕੇ ਲੋਕਾਂ ਨੂੰ ਅਸਥਮਾ (Asthma) ਦੀ ਬਿਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਇਸ ਸਾਲ 8 ਮਈ 2024 ਨੂੰ ਦੁਨੀਆ ਭਰ ਦੇ ਲੋਕ ਦਮੇ ਬਾਰੇ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਵਿਸ਼ਵ ਅਸਥਮਾ ਡੇ ਮਨਾ ਰਹੇ ਹਨ। ਇਸ ਸਬੰਧੀ ਫਾਜ਼ਿਲਕਾ ਦੇ ਸਾਰੇ ਸਿਹਤ ਸੈਂਟਰਾਂ ਵਿਖੇ ਲੋਕਾਂ ਨੂੰ ਦਮੇ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਜ ਸਿਵਲ ਸਰਜਨ ਫਾਜ਼ਿਲਕਾ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ , ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਐਡੀਸਨ ਐਰਿਕ ਨੇ ਦਮਾ ਸੰਬਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਬੀ ਅਫਸਰ ਡਾ. ਨੀਲੂ ਚੁੱਘ ਨੇ ਦੱਸਿਆ ਕਿ ਦਮਾ ਇੱਕ ਗੰਭੀਰ ਸਾਹ ਦੀ ਬਿਮਾਰੀ (Asthma) ਹੈ ਜੋ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਸਾਹ ਨਾਲੀਆਂ ਦੀ ਸੋਜ ਅਤੇ ਤੰਗ ਹੋਣ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਸਾਹ ਲੈਣ ਵਿੱਚ ਮੁਸ਼ਕਿਲ, ਛਾਤੀ ਵਿੱਚ ਜਕੜਨ, ਖੰਘ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਦਮੇ ਦੀ ਰੋਕਥਾਮ ਲਈ ਸਹੀ ਧਿਆਨ ਤੇ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬਧੀ ਲੋਕਾਂ ਵਿੱਚ ਜਾਗਰੂਕਤਾ ਲਈ ਸਿਹਤ ਵਿਭਾਗ ਵੱਲੋਂ ਸਬ ਸੈਂਟਰ ਲੈਵਲ ਤੇ ਸੀ ਐੱਚ ਓ ਅਤੇ ਮੈਡੀਕਲ ਅਫ਼ਸਰ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ। ਇਸ ਮੌਕੇ ਡੀ ਪੀ ਐਮ ਰਾਜੇਸ਼ ਕੁਮਾਰ, ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਮਾਸ ਮੀਡੀਆ ਵਿੰਗ ਤੋ ਦਿਵੇਸ਼ ਕੁਮਾਰ, ਹਰਮੀਤ ਸਿੰਘ, ਬੀ ਸੀ ਸੀ ਸੁਖਦੇਵ ਸਿੰਘ ਅਤੇ ਰੋਹਿਤ ਸਚਦੇਵਾ ਵੀ ਹਾਜ਼ਰ ਸਨ।

Exit mobile version