ਚੰਡੀਗੜ੍ਹ 13 ਅਗਸਤ 2022: ਪੰਜਾਬ ‘ਚ ਕੋਰੋਨਾ (Corona) ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦਰਜ ਕੀਤੀ ਗਈ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀ ਹਨ | ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣ ਲਈ ਕਿਹਾ ਗਿਆ ਹੈ | ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 274 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 779165 ਹੋ ਗਈ ਹੈ |