ਜਲਾਲਾਬਾਦ, 20 ਮਈ 2020: ਲੋਕ ਸਭਾ ਚੋਣਾਂ 2024 (Lok Sabha elections) ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ‘ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ ਅਮਲਾ ਮਤਦਾਨ ਪ੍ਰਕ੍ਰਿਆ ਪੂਰੀ ਕਰਵਾਉਣ ਵਿਚ ਆਪਣਾ ਯੋਗਦਾਨ ਦਿੰਦਾ ਹੈ ਉਹ ਅਸਲ ਵਿਚ ਦੇਸ਼ ਦੇ ਮਹਾਨ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਕਰ ਰਿਹਾ ਹੁੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ (Lok Sabha elections) ਕਰਨਾ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਕਰਮਚਾਰੀ ਫਖ਼ਰ ਨਾਲ ਲੋਕਤੰਤਰ ਦੀ ਮਜਬੂਤੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪੂਰੀ ਕਰਨ।
ਉਨ੍ਹਾਂ ਨੇ ਕਿਹਾ ਕਿ ਚੋਣ ਅਮਲੇ ਦੀ ਸਹੁਲਤ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਅਮਲੇ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਵੀ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂਨੇ ਕਿਹਾ ਕਿ ਕਰਮਚਾਰੀ ਸਿਖਲਾਈ ਸਮੇਂ ਸਾਰੀਆਂ ਬਰੀਕੀਆਂ ਸਮਝ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿਚ ਕੋਈ ਦਿੱਕਤ ਨਾ ਆਵੇ।
ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤੇ ਕਸਿਸ਼ ਕੁਮਾਰ ਵੀ ਹਾਜ਼ਰ ਸਨ। ਜਦ ਕਿ ਇਸ ਮੌਕੇ ਮਾਸਟਰ ਟ੍ਰੇਨਰਾਂ ਨੇ ਸਾਰੀਆਂ ਬਾਰੀਕੀਆਂ ਤੋਂ ਚੋਣ ਅਮਲੇ ਨੂੰ ਜਾਣੂ ਕਰਵਾਇਆ।