ਚੰਡੀਗੜ੍ਹ 29 ਮਾਰਚ 2022: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਲੋਕ ਸਭਾ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ‘ਚ ਲਿਆਉਣ ਦਾ ਮੁੱਦਾ ਉਠਾਉਂਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲੇ ਦੇਸ਼ ਦੇ ਸੰਘੀ ਢਾਂਚੇ ਦੇ ਖਿਲਾਫ ਹਨ। ਇਸਦੇ ਨਾਲ ਹੀ ਲੋਕ ਸਭਾ ‘ਚ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕਿਹਾ ਕਿ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਚੰਡੀਗੜ੍ਹ ਸਾਡਾ ਹੈ ਤੇ ਸਾਨੂੰ ਸਾਡਾ ਹੱਕ ਦਵਾਓ, ਸਾਡੀ ਰਾਜਧਾਨੀ ਖੋਹਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੇ ਮੁਲਾਜ਼ਮਾਂ, ਮਾਂ ਬੋਲੀ ਨੂੰ ਉਥੋਂ ਕੱਢਿਆ ਜਾ ਰਿਹਾ ਹੈ, ਛੇਤੀ ਤੋਂ ਛੇਤੀ ਚੰਡੀਗੜ੍ਹ ਪੰਜਾਬ ਨੂੰ ਦਵਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਪਰ ਸਾਡਾ ਹੱਕ ਖੋਹਿਆ ਜਾ ਰਿਹਾ ਹੈ। ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ।