Ludhiana

ਆਬਕਾਰੀ ਨੀਤੀ ਮਾਮਲੇ ‘ਚ ਈਡੀ ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ 16 ਸਤੰਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐਨਸੀਆਰ ਆਦਿ ਥਾਵਾਂ ‘ਤੇ ਕੀਤੀ ਗਈ ਹੈ | ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ 6 ਸਤੰਬਰ ਨੂੰ ਦੇਸ਼ ਭਰ ‘ਚ ਕਰੀਬ 45 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ।

ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਸਵਾਲਾਂ ਦੇ ਘੇਰੇ ‘ਚ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਸਬੰਧੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਘਪਲੇ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਅਤੇ ਬੈਂਕ ਲਾਕਰ ਦੀ ਵੀ ਤਲਾਸ਼ੀ ਲਈ ਹੈ।

ਦਰਅਸਲ LG ਨੇ ਸਕੱਤਰ ਦਿੱਲੀ ਦੀ ਰਿਪੋਰਟ ਦੇ ਆਧਾਰ ‘ਤੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਸੀ। ਇਹ ਰਿਪੋਰਟ 8 ਜੁਲਾਈ ਨੂੰ ਭੇਜੀ ਗਈ ਸੀ। ਜਿਸ ਵਿੱਚ ਪਿਛਲੇ ਸਾਲ ਲਾਗੂ ਕੀਤੀ ਗਈ ਆਬਕਾਰੀ ਨੀਤੀ ‘ਤੇ ਸਵਾਲ ਉਠਾਏ ਗਏ ਸਨ। ਜਿਸ ਵਿੱਚ ਆਬਕਾਰੀ ਨੀਤੀ (2021-22) ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਲਾਪਰਵਾਹੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਨੀਤੀ ਨੂੰ ਲਾਗੂ ਕਰਨ ਵਿੱਚ ਗੰਭੀਰ ਕੁਤਾਹੀ ਦੇ ਦੋਸ਼ ਹਨ।

Scroll to Top