Punjab

ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸ਼ੁਰੂਆਤ ‘ਚ ਪਹਿਲੇ ਨੰਬਰ ‘ਤੇ, ਕਈ ਮਾਮਲੇ ਦਰਜ

ਚੰਡੀਗੜ੍ਹ 03 ਅਕਤੂਬਰ 2022: ਇਕ ਪਾਸੇ ਜਿੱਥੇ ਪੰਜਾਬ ਦੀ ‘ਆਪ’ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਮਾਨਸੂਨ ਦਾ ਸੀਜ਼ਨ ਖਤਮ ਹੋਣ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਚੁੱਕਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸ਼ੁਰੂਆਤ ‘ਚ ਪਹਿਲੇ ਨੰਬਰ ‘ਤੇ ਆ ਗਿਆ ਹੈ |

ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੂਜੇ ਅਤੇ ਹਰਿਆਣਾ ਤੀਜੇ ਨੰਬਰ ‘ਤੇ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਜਾਬ 17 ਦਿਨਾਂ ਵਿੱਚ 275 ਕੇਸਾਂ ਨਾਲ ਪਹਿਲੇ ਨੰਬਰ ’ਤੇ ਹੈ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮੀਟਿੰਗ ਰਾਹੀਂ ਜਾਣਕਾਰੀ ਦਿੱਤੀ ਸੀ । ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ 27 ਸਤੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ |

Scroll to Top