ਚੰਡੀਗੜ੍ਹ, 24 ਜਨਵਰੀ 2024: ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਬੈਠਕ ਵਿਚ ਕਈ ਫ਼ੈਸਲੇ ਲਏ ਗਏ ਜਿਨ੍ਹਾ ਵਿਚ ਵੱਡਾ ਫ਼ੈਸਲਾ ਇਹ ਹੈ ਕਿ ਪੰਜਾਬ ਵਿਚ 10 ਲੱਖ 77 ਹਜ਼ਾਰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੀ ਅਹਿਮ ਫੈਸਲਾ ਲਿਆ ਗਿਆ ਹੈ । ਉਨ੍ਹਾਂ ਨੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ 22 ਜਨਵਰੀ ਨੂੰ ਸਕੂਲਾਂ ‘ਚ ਛੁੱਟੀ ਨਾਂ ਕਰਨ ‘ਤੇ ਕਿਹਾ ਕਿ ਕੋਈ ਵੀ ਲਾਈਵ ਟੈਲੀਕਾਸਟ ਦੇਖ ਸਕਦਾ ਸੀ ਇਸ ਲਈ ਛੁੱਟੀ ਦੀ ਲੋੜ ਨਹੀਂ ਸੀ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਬਹੁਤ ਛੁੱਟੀਆਂ ਹੋ ਚੁੱਕੀਆਂ ਸਨ |
ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ 27 ਜਨਵਰੀ ਨੂੰ ਲਾਗੂ ਕਰ ਦਿੱਤੀ ਜਾਵੇਗੀ। ਇਸਦੇ ਨਾਲ ਹੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ (accident) ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਸ਼ਨ ਦੀ ਡੋਰ ਸਟੈਪ ਡਲੀਵਰੀ ਵੀ ਕੀਤੀ ਜਾਵੇਗੀ। ਸਰਕਾਰ ਨੇ ਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾ ਕੇ 10 ਹਜ਼ਾਰ ਕੀਤੀ ਗਈ ਹੈ।