July 7, 2024 4:40 am
Punjab Cabinet

ਪੰਜਾਬ ਕੈਬਨਿਟ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲਾਈ ਮੋਹਰ, ਕੱਢੀਆਂ ਨਵੀਆਂ ਅਸਾਮੀਆਂ

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਕੈਬਨਿਟ (Punjab Cabinet) ਦੀ ਅੱਜ ਹੋਈ ਅਹਿਮ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਮੋਹਾਲੀ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜਾਂ ਦਾ ਕੰਮ ਅਜੇ ਲਟਕਿਆ ਹੋਇਆ ਸੀ, ਜਿਸ ਨੂੰ ਬਣਾਉਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨੇ ਪਹਿਲਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਸੀ।

ਇਸਦੇ ਨਾਲ ਹੀ 10 ਕੈਦੀਆਂ ਨੂੰ ਰਿਹਾਅ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ। ਜਿਨ੍ਹਾਂ ਵਿੱਚੋਂ 5 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਪੰਜਾਬ ਕੈਬਿਨਟ ਨੇ ਕੀਤਾ ਹੈ। ਇਸ ਤੋਂ ਇਲਾਵਾ ਜੀਐਸਟੀ ਕੌਂਸਲ ਨਾਲ ਸਬੰਧਤ ਕੁਝ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਕੈਬਿਨਟ )(Punjab Cabinet) ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ 37500 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸਿਵਲ ਸਕੱਤਰੇਤ ਵਿੱਚ ਕਲਰਕ ਦੀਆਂ 106 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਪੁਨਰਗਠਨ ਨਾਲ ਵਿਭਾਗ ਵਿੱਚ 440 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ 481 ਵੈਟਰਨਰੀ ਫਾਰਮਾਸਿਸਟਾਂ ਲਈ ਇੱਕ ਸਾਲ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦਾ 20, 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਗੈਰ-ਸੰਵਿਧਾਨਕ ਹੋਣ ਦੇ ਰਾਜਪਾਲ ਦੇ ਬਿਆਨ ‘ਤੇ ਹਰਪਾਲ ਚੀਮਾ ਨੇ ਕਿਹਾ ਕਿ ਇਜਲਾਸ ‘ਚ ਪੰਜਾਬ ਨਾਲ ਸਬੰਧਤ ਕਈ ਅਹਿਮ ਬਿੱਲ ਪਾਸ ਕੀਤੇ ਜਾਣੇ ਹਨ ਅਤੇ ਰਾਜਪਾਲ ਨੂੰ ਰਾਜਪਾਲ ਸਬੰਧੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ | ਹਰਪਾਲ ਚੀਮਾ ਨੇ ਕਿਹਾ ਕਿ ਸਾਰੇ ਸੂਬਿਆਂ ਵਿੱਚ ਜਿੱਥੇ ਗੈਰ-ਭਾਜਪਾ ਸਰਕਾਰਾਂ ਹਨ, ਉਨ੍ਹਾਂ ਨੂੰ ਆਪਣਾ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।