Jacqueline Fernandez

ਮਨੀ ਲਾਂਡਰਿੰਗ ਮਾਮਲੇ ‘ਚ ਕੋਰਟ ਵਲੋਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ ‘ਚ ਮੁੜ ਵਾਧਾ

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਪਟਿਆਲਾ ਹਾਊਸ ਕੋਰਟ (Delhi’s Patiala House Court) ਨੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 15 ਨਵੰਬਰ ਤੱਕ ਵਧਾ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਵੱਲੋਂ ਰੈਗੂਲਰ ਜ਼ਮਾਨਤ ‘ਤੇ ਮੰਗਲਵਾਰ 15 ਨਵੰਬਰ ਨੂੰ ਮੁੜ ਸੁਣਵਾਈ ਹੋਵੇਗੀ।

ਜ਼ਿਕਰਯੋਗ ਹੈ ਕਿ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਚੱਲ ਰਹੀ ਈਡੀ ਜਾਂਚ ਵਿੱਚ ਜੈਕਲੀਨ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਾਲ 17 ਅਗਸਤ ਨੂੰ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾ ਕੇ ਚਾਰਜਸ਼ੀਟ ਦਾਇਰ ਕੀਤੀ ਸੀ।

ਇੰਨਾ ਹੀ ਨਹੀਂ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਵੀ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਜੈਕਲੀਨ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਜੈਕਲੀਨ ਫਰਨਾਂਡੀਜ਼ ਦੀ ਮਹਾਂ ਠੱਗ ਸੁਕੇਸ਼ ਚੰਦਰਸ਼ੇਖਰ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਹੈ।

Scroll to Top