ਚੰਡੀਗੜ੍ਹ 20 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਇਕ ਵਾਰ ਫਿਰ ਈਡੀ ਸਾਹਮਣੇ ਪੇਸ਼ ਹੋਏ ਹਨ। ਰਾਹੁਲ ਗਾਂਧੀ ਤੋਂ ਕਰੀਬ 11 ਵਜੇ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ ਹੈ। ਇਸ ਤੋਂ ਪਹਿਲਾਂ ਈਡੀ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਤਿੰਨ ਵਾਰ ਬੁਲਾ ਚੁੱਕੀ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਭਲਕੇ 21 ਜੂਨ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਤੋਂ ਈਡੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ।