ਚੰਡੀਗੜ੍ਹ, 21 ਮਾਰਚ 2024: ਆਮ ਆਦਮੀ ਪਾਰਟੀ (Aam Aadmi Party) ਛੇਤੀ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਬਾਕੀ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਅਗਲੇ ਪੰਜ ਦਿਨਾਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੋਕ ਸਭਾ ਦੀਆਂ 5 ਟਿਕਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ‘ਆਪ’ ਪੰਜਾਬ ਦੀ ਇੱਕੋ ਇੱਕ ਰਾਸ਼ਟਰੀ ਅਤੇ ਖੇਤਰੀ ਪਾਰਟੀ ਹੈ ਜਿਸ ਨੇ ਹੁਣ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜੇਕਰ ‘ਆਪ’ ਅਗਲੇ 5 ਦਿਨਾਂ ‘ਚ ਹੋਰ 5 ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤਾਂ ‘ਆਪ’ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਾਲੀ ਪਾਰਟੀ ਹੋਵੇਗੀ।