Site icon TheUnmute.com

ਹਰਜੋਤ ਬੈਂਸ ਤੇ ਦਿਨੇਸ਼ ਚੱਢਾ ਦੀ ਮੌਜੂਦਗੀ ‘ਚ ਹਰਮਿੰਦਰ ਸਿੰਘ ਢਾਹੇ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

ਹਰਜੋਤ ਬੈਂਸ

ਰੂਪਨਗਰ, 6 ਫਰਵਰੀ 2023: ਅੱਜ ਸ. ਹਰਮਿੰਦਰ ਸਿੰਘ ਢਾਹੇ ਨੇ ਜ਼ਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ। ਇਸ ਮੌਕੇ ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਐਮ.ਐਲ.ਏ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੂੰ ਏ.ਡੀ.ਸੀ. (ਵਧੀਕ) ਸ. ਅਮਰਦੀਪ ਸਿੰਘ ਗੁਜ਼ਰਾਲ ਵਲੋਂ ਬੁੱਕੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਸ.ਹਰਮਿੰਦਰ ਸਿੰਘ ਢਾਹੇ ਜ਼ਿਲ੍ਹੇ ਦੇ ਪਾਰਟੀ ਪ੍ਰਧਾਨ ਸਨ ਉਨ੍ਹਾਂ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਈਆਂ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਪਾਰਟੀ ਦੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਵਿਚ ਇੱਕ ਨਵੀਂ ਸ਼ੁਰੂਆਤ ਹੋਈ ਹੈ ਕੀ ਆਮ ਵਰਕਰਾਂ ਨੂੰ ਵੱਡੀਆਂ ਅਹੁੱਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸ. ਢਾਹੇ ਮਿਹਨਤੀ ਅਤੇ ਸੂਝਵਾਨ ਇੰਨਸਾਨ ਹਨ ਜੋ ਜਿਲ੍ਹਾ ਰੂਪਨਗਰ ਨੂੰ ਵਿਕਾਸ ਪੱਖੋਂ ਹੋਰ ਅੱਗੇ ਲੈ ਕੇ ਜਾਣਗੇ। ਜਿਸ ਨੂੰ ਲੈ ਕੇ ਆਪ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ, ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਲੀਡਰਸ਼ਿੱਪ ਦਾ ਧੰਨਵਾਦ ਕਰਦਿਆਂ ਹਰਮਿੰਦਰ ਸਿੰਘ ਢਾਹੇ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਜ਼ਿਲ੍ਹੇ ‘ਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਾਗਾਂ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਸਮੁੱਚੀ ਟੀਮ ਨਾਲ ਮਿਲ ਕੇ ਰੂਪਨਗਰ ਜ਼ਿਲ੍ਹੇ ਦੀ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਸੀਵਰੇਜ ਬੋਰਡ ਚੇਅਰਮੈਨ ਡਾ. ਸਨੀ ਸਿੰਘ, ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਰਾਮ ਕੁਮਾਰ ਮੁਕਾਰੀ, ਪਾਰਟੀ ਵਰਕਰ ਦੀਪਕ ਸੋਨੀ, ਸ. ਭਾਗ ਸਿੰਘ ਮੈਦਾਨ, ਰੋਹਿਤ ਕਾਲੀਆ, ਸੰਦੀਪ ਜੋਸ਼ੀ, ਅਤੇ ਹੋਰ ਪਾਰਟੀ ਮੈਂਬਰ ਹਾਜ਼ਰ ਸਨ।

Exit mobile version