ਚੰਡੀਗੜ੍ਹ, 06 ਮਾਰਚ, 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਨੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ‘ਚ ਨੌਕਰੀਆਂ ਦੇਣ ਦੇ ਮੁੱਦਾ ਚੁੱਕਿਆ | ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਜਵਾਦ ਦਿੰਦਿਆਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 16 ਤਹਿਤ ਕਿਸੇ ਨਾਲ ਹੀ ਨੌਕਰੀਆਂ ਦੇ ਨਾਂ ‘ਤੇ ਭੇਦਭਾਵ ਨਹੀਂ ਕੀਤਾ ਜਾ ਸਕਦਾ |
ਉਨ੍ਹਾਂ ਕਿਹਾ ਕਿ ਪਰ ਪੰਜਾਬ ਸਰਕਾਰ ਨੇ ਇਸ ਲਈ ਅੱਠਵੀਂ ਅਤੇ ਦਸਵੀਂ ਜਮਾਤ ਦੇ ਲੈਵਲ ਦਾ ਟੈਸਟ ਜੋ ਨੌਕਰੀਆਂ ਲਈ ਰੱਖਿਆ ਅਤੇ ਮੰਤਰੀ ਮੰਡਲ ਨੇ ਵੀ ਇਸ ਨੂੰ ਪਾਸ ਕੀਤਾ | ਜੇਕਰ ਉਹ ਟੈਸਟ ਪਾਸ ਕਰਕੇ ਆ ਰਹੇ ਹਨ ਤਾਂ ਵਿਰੋਧੀ ਧਿਰ ਦਸੇ ਅਸੀਂ ਉਨ੍ਹਾਂ ਨੂੰ ਕਿਵੇਂ ਰੋਕ ਸਕਦੇ ਹਾਂ | ਉਨ੍ਹਾਂ ਕਿਹਾ ਜਾਂ ਫਿਰ ਇਸ ਬਾਰੇ ਸੰਵਿਧਾਨ ‘ਚ ਸੋਧ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕੋਈ ਨਿਯਮ ਨਹੀਂ ਹੈ ਕਿ ਯੋਗਤਾ ਵਾਲੇ ਲੋਕਾਂ ਨੂੰ ਨੌਕਰੀਆਂ ਨਾ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਅਜਿਹੀ ਕੋਸ਼ਿਸ਼ ਕੀਤੀ ਸੀ, ਪਰ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਚੱਲ ਸਕਿਆ। ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਸਵਾਲ ਕੀਤਾ, ਇਸ ਨੂੰ ਲੈ ਕੇ ਹੰਗਾਮਾ ਚੱਲ ਰਿਹਾ ਹੈ।