July 2, 2024 9:41 pm
Punjab Vidhan Sabha

ਪੰਜਾਬ ਵਿਧਾਨ ਸਭਾ ‘ਚ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਉੱਠੀ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Punjab Vidhan Sabha) ਦਾ ਅੱਜ ਦੂਜਾ ਦਿਨ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ। ਕਿਸਾਨ ਸ਼ੁੱਭਕਰਨ ਦੀ ਮੌਤ ਦੇ ਮਾਮਲੇ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।

ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ ‘ਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦਾ ਮਾਮਲਾ ਵੀ ਉਠਿਆ ਹੈ।