Site icon TheUnmute.com

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਦੇ ਨਾਲ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਰੀਕੇ ਦਾ ਪੁਲਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ |

ਇਸ ਦੌਰਾਨ ਅੰਮ੍ਰਿਤਸਰ ਮਜੀਠਾ ਰੋਡ ਦੀ ਪੁਲਿਸ ਵਲੋਂ ਦੀਪਕ ਮੁੰਡੀ ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਤੋਂ ਕੰਦੋਵਾਲੀਆ ਕਤਲ ਮਾਮਲੇ ‘ਚ ਪੁੱਛਗਿੱਛ ਕਰੇਗੀ | ਜਿਕਰਯੋਗ ਹੈ ਕਿ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਪਿਛਲੇ ਮਹੀਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕੀਤੀ ਸੀ | ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦੀਪਕ ਮੁੰਡੀ ਦਾ ਨਾਂ ਸਾਹਮਣੇ ਆ ਰਿਹਾ ਸੀ ਜਿਸ ਤੋਂ ਬਾਅਦ ਦੀਪਕ ਮੁੰਡੀ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ |

Exit mobile version