Site icon TheUnmute.com

ਸਿੱਧੂ ਮੂਸੇਵਾਲਾ ਦੀ ਮੌਤ ਦੇ ਸਦਮੇ ‘ਚ ਫੈਨ ਨੇ ਆਤਮ ਹੱਤਿਆ ਕਰਨ ਦੀ ਕੀਤੀ ਕੋਸ਼ਿਸ਼

ਫੈਨ ਨੇ ਆਤਮ ਹੱਤਿਆ

ਚੰਡੀਗ੍ਹੜ 31 ਮਈ 2022: ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸਦੇ ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਦੇ ਪਿੰਡ ਜੰਡਪੁਰ ‘ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਫਰਨੀਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਸਮੇਂ ਸਿਰ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲਣ ‘ਤੇ ਉਹ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੱਚੇ ਦੀ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ | ਇਸ ਬੱਚੇ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਇਸਦੇ ਨਾਲ ਬੱਚੇ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਬੱਚੇ ਨੂੰ ਇਲਾਜ਼ ਲਈ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਬੱਚਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਅਕਸਰ ਉਸਦੇ ਆਪਣੇ ਗੀਤ ਸੁਣਦਾ ਸੀ ਅਤੇ ਉਸਦੇ ਨਾਮ ਵਾਲੀਆਂ ਟੀ-ਸ਼ਰਟਾਂ ਵੀ ਪਹਿਨਦਾ ਸੀ।ਇਹ ਬੱਚਾ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਾਫੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਹ ਉਸ ਨੂੰ ਯਾਦ ਕਰਕੇ ਅਕਸਰ ਰੋਂਦਾ ਰਹਿੰਦਾ ਸੀ।

Exit mobile version