July 3, 2024 10:41 am
Sidhu Moosewala murder case

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਕ ਹੋਰ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ

ਚੰਡੀਗੜ੍ਹ 02 ਅਗਸਤ 2022: ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਮਾਮਲੇ ਵਿੱਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇੱਕ ਹੋਰ ਗੈਂਗਸਟਰ ਨੂੰ ਪੰਜਾਬ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਚੁਰੂ ਤੋਂ ਅਰਸ਼ਦ ਖਾਨ ਨਾਮ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ਤੇ ਮਾਨਸਾ ਲਿਆਂਦਾ ਗਿਆ ਹੈ | ਅਰਸ਼ਦ ਖਾਨ ‘ਤੇ ਮੂਸੇਵਾਲਾ ਕਤਲਕਾਂਡ ‘ਚ ਵਰਤੀ ਗਈ ਬੋਲੈਰੋ ਗੱਡੀ ਮੁਹੱਈਆ ਕਰਵਾਉਣ ਦਾ ਦੋਸ਼ ਹੈ | ਹੁਣ ਪੁਲਿਸ ਅਰਸ਼ਦ ਖਾਨ ਦਾ ਮੈਡੀਕਲ ਕਰਵਾਉਣ ਤੋ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕਰੇਗੀ |