Site icon TheUnmute.com

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਹੁਣ ਤੱਕ ਮਾਨਸਾ ਪੁਲਿਸ ਵਲੋਂ 31 ਜਣਿਆਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

Sachin Bishnoi

ਚੰਡੀਗੜ੍ਹ 22 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ (Mansa Police) ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ 7 ​​ਮੁਲਜ਼ਮ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਕੀਤਾ ਗਿਆ ਹੈ। ਮਾਨਸਾ ਪੁਲਿਸ ਹੁਣ ਤੱਕ ਇਸ ਕਤਲ ਕਾਂਡ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ |

ਕਥਿਤ ਗੈਂਗਸਟਰ ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਦੀਪਕ ਟੀਨੂੰ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।

Exit mobile version