ਚੰਡੀਗੜ੍ਹ, 27 ਮਈ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਜਲੰਧਰ ਵਿਖੇ ਰੋਡ ਸ਼ੋਅ ‘ਚ ਕਿਹਾ ਕਿ ਭਾਰਤ ਦੇ ਜਿਸ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਬਿਜਲੀ ਦੀਆਂ ਦਰਾਂ ਅਸਮਾਨ ਨੂੰ ਛੂਹ ਰਹੀਆਂ ਹਨ। ਉਨ੍ਹਾਂ ਨੇ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਆਮ ਲੋਕਾਂ ਵਿੱਚੋਂ ਇੱਕ ਹੈ। ਰਾਤ ਦੇ 2 ਵਜੇ ਵੀ ਫੋਨ ਕਰੋ ਤਾਂ ਉਹ ਭੱਜ ਕੇ ਆਵੇਗਾ।
ਇਸਦੇ ਨਾਲ ਹੀ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜ਼ਰੂਰੀ ਹੈ, ਕਿਉਂਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰੋ। ਜੇਕਰ ਸਾਡੀ ਸਰਕਾਰ ਆਈ ਤਾਂ ਪੰਜਾਬ ‘ਚ ਦੁੱਗਣੀ ਤੇਜੀ ਨਾਲ ਕੰਮ ਕਰਵਾਏ ਜਾਣਗੇ।