ਸੁਧੀਰ ਸੂਰੀ ਕਤਲ ਮਾਮਲੇ ‘ਚ ਅਦਾਲਤ ਨੇ ਸੰਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

ਸੰਦੀਪ ਸਿੰਘ

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਸੰਦੀਪ ਸਿੰਘ ਨੂੰ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ 05 ਨਵੰਬਰ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਇਸਤੋਂ ਪਹਿਲਾਂ ਅਦਾਲਤ ਵੱਲੋਂ ਸੰਦੀਪ ਸਿੰਘ ਨੂੰ ਸੱਤ ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਸੀ | ਇਸ ਦੌਰਾਨ ਮੌਕੇ ‘ਤੇ ਸਿੱਖ ਜਥੇਬੰਦੀਆਂ ਵੀ ਕਾਫ਼ੀ ਗਿਣਤੀ ਵਿੱਚ ਇਕੱਠੀ ਹੋਈਆਂ |

ਇਸ ਦੌਰਾਨ ਸੰਦੀਪ ਸਿੰਘ ਦੇ ਵਕੀਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਦਾਲਤ ਵਿਚ ਲੰਬੀ ਬਹਿਸ ਤੋਂ ਬਾਅਦ ਹੁਣ ਪੁਲਿਸ ਨੂੰ ਤਿੰਨ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ, ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਸੰਦੀਪ ਸਿੰਘ ਦੀਆਂ ਵੀਡੀਓਜ਼ ਵਾਇਰਲ ਹੋਣ ਕਰਕੇ ਹੁਣ ਸੰਦੀਪ ਸਿੰਘ ਦੇ ਮੋਬਾਇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਲਈ ਪੁਲਿਸ ਨੇ ਸੱਤ ਦਿਨ ਦਾ ਸਮਾਂ ਹੋਰ ਮੰਗਿਆ ਜਾ ਰਿਹਾ ਸੀ, ਲੇਕਿਨ ਮਾਣਯੋਗ ਅਦਾਲਤ ਸਿਰਫ ਤਿੰਨ ਦਿਨ ਦਾ ਹੀ ਰਿਮਾਂਡ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਜੋ ਸੰਦੀਪ ਸਿੰਘ ਦੀ ਕਾਰ ਦੇ ਵਿੱਚੋਂ ਨਿਊਜ਼ ਚੈਨਲਾਂ ਦੇ ਪੇਪਰਾਂ ਦੀ ਕਟਿੰਗ ਦੀ ਫਾਈਲ ਮਿਲੀ ਸੀ, ਉਸ ਦੀ ਵੀ ਜਾਂਚ ਅਜੇ ਹੋਣੀ ਬਾਕੀ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।