K.S. Ishwarappa

ਕਰਨਾਟਕ ‘ਚ ਠੇਕੇਦਾਰ ਦੀ ਖੁਦਕੁਸ਼ੀ ਮਾਮਲੇ ਮੱਦੇਨਜਰ ਕੇ.ਐਸ. ਈਸ਼ਵਰੱਪਾ ਦੇਣਗੇ ਅਸਤੀਫਾ

ਚੰਡੀਗੜ੍ਹ 15 ਅਪ੍ਰੈਲ 2022: ਕਰਨਾਟਕ ਵਿੱਚ ਠੇਕੇਦਾਰ ਸੰਤੋਸ਼ ਪਾਟਿਲ ਦੀ ਖੁਦਕੁਸ਼ੀ ਦੇ ਸਬੰਧ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇ.ਐਸ. ਈਸ਼ਵਰੱਪਾ (K.S. Ishwarappa) ਅੱਜ ਯਾਨੀ ਸ਼ੁੱਕਰਵਾਰ ਨੂੰ ਅਸਤੀਫਾ ਦੇ ਦੇਣਗੇ। ਇਸ ਗੱਲ ਦਾ ਐਲਾਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸ਼ੁੱਕਰਵਾਰ ਨੂੰ ਕੀਤਾ। ਕਾਂਗਰਸ ਨੇ ਈਸ਼ਵਰੱਪਾ ਦੇ ਅਸਤੀਫੇ ਦੇ ਐਲਾਨ ‘ਤੇ ਸ਼ੱਕ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣਾ ਵਿਰੋਧ ਜਾਰੀ ਰੱਖਣਗੇ।

ਬੋਮਈ ਨੇ ਕਿਹਾ ਕਿ ਈਸ਼ਵਰੱਪਾ ((K.S. Ishwarappa) ਨੇ ਉਨ੍ਹਾਂ ਨਾਲ ਗੱਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਅਸਤੀਫੇ ਦੀ ਵੀ ਚਰਚਾ ਹੋਈ। ਉਨ੍ਹਾਂ ਕਿਹਾ ਈਸ਼ਵਰੱਪਾ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ। ਉਸ ਨੂੰ ਭਰੋਸਾ ਹੈ ਕਿ ਉਹ ਇਸ ਮਾਮਲੇ ਵਿਚ ਸਾਰੇ ਦੋਸ਼ਾਂ ਤੋਂ ਬਰੀ ਹੋ ਜਾਵੇਗਾ। ਜਾਂਚ ਵਿੱਚ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ‘ਤੇ ਨਿਰਪੱਖ ਜਾਂਚ ਕਰੇਗੀ। ਇਸ ਲਈ ਕਾਂਗਰਸੀ ਆਗੂਆਂ ਨੂੰ ਕੇਸ ਵਿੱਚ ਜਾਂਚ ਅਧਿਕਾਰੀ, ਜੱਜ ਅਤੇ ਸਰਕਾਰੀ ਵਕੀਲ ਬਣਨ ਦੀ ਕੋਈ ਲੋੜ ਨਹੀਂ ਹੈ। ਖੁੱਲ੍ਹੀ ਜਾਂਚ ਹੋਵੇਗੀ ਅਤੇ ਸੱਚਾਈ ਸਾਹਮਣੇ ਆਵੇਗੀ

ਕੀ ਹੈ ਪੂਰਾ ਮਾਮਲਾ ?

ਦੱਸ ਦੇਈਏ ਕਿ ਸੰਤੋਸ਼ ਪਾਟਿਲ ਉਡੁਪੀ ਦੇ ਇੱਕ ਲਾਜ ਵਿੱਚ ਮ੍ਰਿਤਕ ਪਾਇਆ ਗਿਆ ਸੀ। ਇਸ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਇਕ ਦੋਸਤ ਨੂੰ ਸੰਦੇਸ਼ ਭੇਜਿਆ ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਮੰਤਰੀ ਈਸ਼ਵਰੱਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਆਪਣੀ ਮੌਤ ਤੋਂ ਕੁਝ ਦਿਨ ਪਹਿਲਾਂ ਸੰਤੋਸ਼ ਪਾਟਿਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਸੀ, ਜਿਸ ‘ਚ ਉਨ੍ਹਾਂ ਦੋਸ਼ ਲਗਾਇਆ ਸੀ ਕਿ ਈਸ਼ਵਰੱਪਾ ਉਨ੍ਹਾਂ ਤੋਂ ਕੰਮ ਲਈ 40 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਈਸ਼ਵਰੱਪਾ ਦਾਅਵਾ ਕਰ ਰਹੇ ਹਨ ਕਿ ਉਹ ਪਾਟਿਲ ਨੂੰ ਨਹੀਂ ਜਾਣਦੇ ਹਨ। ਉਸ ‘ਤੇ ਲੱਗੇ ਸਾਰੇ ਦੋਸ਼ ਝੂਠੇ ਹਨ।

Scroll to Top