Amritsar

ਪੰਦਰਾਂ ਅਗਸਤ ਦੇ ਮੱਦੇਨਜ਼ਰ ਪੁਲਿਸ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਚਲਾਇਆ ਸਰਚ ਅਭਿਆਨ

ਅੰਮ੍ਰਿਤਸਰ 09 ਅਗਸਤ 2022: ਦੇਸ਼ ਵਿੱਚ 75ਵੇਂ ਆਜ਼ਾਦੀ ਦਿਵਸ ਨੂੰ ਲੈ ਕੇ ਅੰਮ੍ਰਿਤਸਰ (Amritsar railway station) ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਾਕੇਬੰਦੀਆਂ ਕਰ ਚੈਕਿੰਗ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵੀ ਸਰਚ ਅਭਿਆਨ ਚਲਾਇਆ ਜਾ ਰਿਆ ਹੈ |

ਇਸ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਸਰ ਰੇਲਵੇ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਅਤੇ ਰੇਲਵੇ ਸਟੇਸ਼ਨ ਦੇ ਅੰਦਰ ਸ਼ੱਕੀ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਧਰਮਿੰਦਰ ਕਲਿਆਣ ਨੇ ਕਿਹਾ ਕਿ 15 ਅਗਸਤ ਨਜ਼ਦੀਕ ਆਉਣ ਕਰਕੇ ਰੇਲਵੇ ਸਟੇਸ਼ਨ ਦੇ ਉੱਪਰ ਚੈਕਿੰਗ ਕੀਤੀ ਜਾ ਰਹੀ |

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ (Amritsar railway station) ਇੱਕ ਸੌਫਟ ਟਾਰਗੈੱਟ ਹੋਣ ਕਰਕੇ ਕਿਸੇ ਤਰੀਕੇ ਦੀ ਇੱਥੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਦੇ ਲਈ ਪੁਲਿਸ ਫੋਰਸ ਵੀ ਵਧਾਈ ਗਈ ਹੈ | ਇਸਦੇ ਨਾਲ ਹੀ ਹਰ ਸ਼ੱਕੀ ਵਿਅਕਤੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਮੇਂ ਸਮੇਂ ਤੇ ਇੱਥੇ ਸਰਚ ਅਭਿਆਨ ਵੀ ਚਲਾਇਆ ਜਾ ਰਿਹਾ |

Scroll to Top