Amritsar railway station

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਚਲਾਇਆ ਸਰਚ ਅਭਿਆਨ

ਅੰਮ੍ਰਿਤਸਰ 17 ਅਕਤੂਬਰ 2022: ਪੰਜਾਬ ਵਿੱਚ ਫੈਸਟੀਵਲ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਉੱਥੇ ਹੀ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ (Amritsar railway station) ਦੇ ਉੱਪਰ ਜੀਆਰਪੀ ਅਤੇ ਆਰਪੀਐੱਫ ਵੱਲੋਂ ਸਾਂਝੇ ਆਪ੍ਰੇਸ਼ਨ ਦੇ ਤਹਿਤ ਸਰਚ ਅਭਿਆਨ ਚਲਾਇਆ ਗਿਆ | ਇਸ ਮੋਕੇ ਪੁਲਿਸ ਅਧਿਕਾਰੀ ਧਰਮਿੰਦਰ ਕਲਿਆਣ ਦਾ ਕਹਿਣਾ ਹੈ ਕਿ ਅਸੀਂ ਦੀਵਾਲੀ ਦੇ ਮੱਦੇਨਜ਼ਰ ਇਹ ਚੈਕਿੰਗ ਸ਼ੁਰੂ ਕੀਤੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿੱਚ ਜਸ਼ਨਾਂ ਦਾ ਮਾਹੌਲ ਬਣਿਆ ਰਹੇ |

ਇਸਦੇ ਚੱਲਦੇ ਅਸੀ ਅਕਸਰ ਹੀ ਰੇਲਵੇ ਸਟੇਸ਼ਨ ‘ਤੇ ਚੈਕਿੰਗ ਕਰਦੇ ਰਹਿੰਦੇ ਹਾਂ ਅਤੇ ਉਨ੍ਹਾਂ ਕਿਹਾ ਕਿ ਇਹਰੈਗੂਲਰ ਚੈਕਿੰਗ ਹੈ ਅਤੇ ਅਸੀ ਆਮ ਲੋਕਾਂ ਨੂੰ ਵੀ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਕਿਸੇ ਨੂੰ ਕੁਝ ਸ਼ੱਕੀ ਸਾਮਾਨ ਨਜ਼ਰ ਆਉਂਦਾ ਹੈ ਤਾਂ ਕਿਰਪਾ ਕਰਕੇ ਨੇੜੇ ਦੇ ਪੁਲਿਸ ਥਾਣੇ ਵਿਚ ਜਲਦ ਤੋਂ ਜਲਦ ਰਿਪੋਰਟ ਕੀਤੀ ਜਾਵੇ ਤਾਂ ਜੋ ਕਿ ਹਰੇਕ ਵਿਅਕਤੀ ਆਪਣੀ ਜਾਨ ਮਾਲ ਦੀ ਰੱਖਿਆ ਖੁਦ ਕਰ ਸਕੇ | ਉੱਥੇ ਹੀ ਅੱਜ ਅੰਮ੍ਰਿਤਸਰ ਦੇ ਵਿੱਚ ਅਚਾਨਕ ਹੀ ਜੀਆਰਪੀ ਅਤੇ ਆਰਪੀਐੱਫ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਜਾਂਚ ਕੀਤੀ ਗਈ ਅਤੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀਆਂ ਟ੍ਰੇਨਾਂ ਦੀ ਸਪੈਸ਼ਲ ਜਾਂਚ ਕੀਤੀ ਗਈ |

Scroll to Top