June 26, 2024 11:23 am
Aam Aadmi Clinics

ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਜੌੜਾਮਾਜਰਾ ਵਲੋਂ ਸਖ਼ਤ ਹਦਾਇਤਾਂ ਜਾਰੀ

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਡੇਂਗੂ (dengue) ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸਿਹਤ ਮੰਤਰੀ ਦੀਆਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਫੋਗਿੰਗ ਕਰਵਾਉਣ ਨਿਰਦੇਸ਼ ਦਿੱਤੇ ਹਨ |

ਸਿਹਤ ਮੰਤਰੀ ਨੇ ਸੀ.ਐਮ.ਓ. ਅਧਿਕਾਰੀਆਂ ਨੂੰ ਟੀਮਾਂ ਬਣਾ ਕੇ ਲਾਰਵੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ | ਇਸਦੇ ਨਾਲ ਹੀ ਡੇਂਗੂ ਮਰੀਜ਼ਾਂ ਲਈ ਹਸਪਤਾਲਾਂ ਵਿੱਚ ਸਪੈਸ਼ਲ ਵਾਰਡ ਬਣਾਉਣ ਲਈ ਕਿਹਾ ਹੈ | ਸਿਹਤ ਮੰਤਰੀ ਨੇ ਡੇਂਗੂ ਦੀ ਰੋਕਥਾਮ ਲਈ ਸੂਬੇ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ |