ADGP Ram Singh

ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਰਾਮ ਸਿੰਘ ਨੇ ਜਲੰਧਰ ਦੇ ਬੱਸ ਸਟੈਂਡ ਦੀ ਕੀਤੀ ਚੈਕਿੰਗ

ਚੰਡੀਗੜ੍ਹ 23 ਦਸੰਬਰ 2022: ਸੁਰੱਖਿਆ ਨੂੰ ਮੁੱਖ ਰੱਖਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਪੰਜਾਬ ਭਰ ‘ਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਏਡੀਜੀਪੀ ਰਾਮ ਸਿੰਘ (ADGP Ram Singh) ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਨਾਲ ਲੈ ਕੇ ਬੱਸ ਸਟੈਂਡ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਚੈਕਿੰਗ ਕੀਤੀ ਗਈ ਹੈ ।

ਇਸ ਮੌਕੇ ਏਡੀਜੀਪੀ ਰਾਮ ਸਿੰਘ ਨੇ ਦੱਸਿਆ ਕਿ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ਼ੱਕੀ ਵਿਅਕਤੀਆਂ ਅਤੇ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਜਲੰਧਰ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਾਲ ਦੇ ਆਖ਼ਰੀ ਦਿਨ ਚੱਲ ਰਹੇ ਹਨ ਅਤੇ ਲੋਕ ਵੱਧ ਤੋਂ ਵੱਧ ਯਾਤਰਾ ਕਰ ਰਹੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਇਹ ਮੁਹਿੰਮ ਚਲਾਈ ਹੈ |

Scroll to Top