Bhai lalo ji

ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਝਾਕੀਆਂ ਦਾ ਪ੍ਰੋਗਰਾਮ ਮੁਅੱਤਲ

ਕੋਟਕਪੂਰਾ, 15 ਫਰਵਰੀ 2024 : ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ’ਚ ਪੰਜਾਬੀਆਂ ਦੀ ਭੂਮਿਕਾ ਬਾਰੇ ਜਾਣਕਾਰੀ ਦੇਣ ’ਚ ਸਹਾਈ ਸਿੱਧ ਹੋਵੇਗਾ।

ਉਹਨਾਂ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਝਾਕੀਆਂ 26 ਜਨਵਰੀ ਵਾਲੇ ਦਿਨ ਦਿੱਲੀ ਵਿਖੇ ਹੋਣ ਵਾਲੀ ਪਰੇਡ ਵਿੱਚ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਉਸ ਦਿਨ ਹੀ ਐਲਾਨ ਕੀਤਾ ਸੀ ਕਿ ਹੁਣ ਉਕਤ ਝਾਕੀਆਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾਣਗੀਆਂ, ਲੋਕ ਬੜੇ ਉਤਸ਼ਾਹ ਨਾਲ ਇਹਨਾ ਝਾਕੀਆਂ ਨੂੰ ਦੇਖ ਕੇ ਜਿੱਥੇ ਆਪਣੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹਨ, ਉੱਥੇ ਪੰਜਾਬ ਭਰ ਦੇ ਲੋਕਾਂ ਵਿੱਚ ਉਕਤ ਝਾਕੀਆਂ ਦੇਖਣ ਦੀ ਬਹੁਤ ਦਿਲਚਸਪੀ ਅਤੇ ਰੁਚੀ ਹੈ।

ਜ਼ਿਕਰਯੋਗ ਹੈ ਕਿ ਇਹ ਝਾਕੀਆਂ 17 ਫ਼ਰਵਰੀ ਨੂੰ ਸਵੇਰੇ 10.00 ਵਜੇ ਸੰਧਵਾਂ ਵਿਖੇ, 11:30 ਵਜੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਲੋਕਾਂ ਦੇ ਰੂ-ਬ-ਰੂ ਹੋਣਗੀਆਂ, 12.00 ਵਜੇ ਜੈਤੋ ਚੁੰਗੀ, ਕੋਟਕਪੂਰਾ ਸ਼ਹਿਰ, 12.30 ਲਾਲੇਆਣਾ, ਨਾਨਕਸਰ, 1.30 ਰੋਮਾਨਾ ਅਲਬੇਲ ਸਿੰਘ, ਗੁਰੂ ਕੀ ਢਾਬ, 2.30 ਵਜੇ ਜੈਤੋ ਬੱਸ ਸਟੈਂਡ ਵਿਖੇ ਲੋਕਾਂ ਦੇ ਰੂ-ਬ-ਰੂ ਹੋਣਗੀਆਂ।

Scroll to Top