July 4, 2024 9:16 pm
Corona

ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ 13 ਜੂਨ 2022: ਦੇਸ਼ ਦੇ ਵੱਖ ਵੱਖ ਸੂਬਿਆਂ ‘ਚ ਵਧ ਰਹੇ ਕੋਰੋਨਾ (Corona) ਮਹਾਂਮਾਰੀ ਮੱਦੇਨਜਰ ਅੱਜ ਸਿਹਤ ਮੰਤਰਾਲੇ ਵੱਲੋਂ ‘ਹਰ ਘਰ ਦਸਤਕ 2.0’ ਮੁਹਿੰਮ ਤਹਿਤ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਹੋਈ |

ਸੂਬਿਆਂ ਨੂੰ ਹਦਾਇਤਾਂ ਦਿੰਦਿਆਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੋਮਵਾਰ ਨੂੰ ਕਿਹਾ ਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਇਸ ਲਈ ਚੌਕਸ ਰਹਿਣ ਅਤੇ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ ਹੈ। ਕੇਂਦਰੀ ਸਿਹਤ ਮੰਤਰੀ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਗਰਾਨੀ ਵਧਾਉਣ ਅਤੇ ਨਵੇਂ ਰੂਪਾਂ ਦਾ ਪਤਾ ਲਗਾਉਣ ਲਈ ਜੀਨੋਮ ਕ੍ਰਮ ‘ਤੇ ਧਿਆਨ ਦੇਣ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲਾਗ ਦੇ ਫੈਲਣ ਦੀ ਰਫ਼ਤਾਰ ਨੂੰ ਕਾਬੂ ਕਰਨ ਵਿੱਚ ਵੀ ਮਦਦ ਮਿਲੇਗੀ। ਪੰਜ-ਨੁਕਾਤੀ ਰਣਨੀਤੀ ‘ਤੇ ਜ਼ੋਰ ਦਿੰਦਿਆਂ ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ ਦੀ ਜਾਂਚ, ਖੋਜ, ਇਲਾਜ, ਟੀਕਾਕਰਨ ਅਤੇ ਰੋਕਥਾਮ ਨਾਲ ਸਬੰਧਤ ਉਪਾਵਾਂ ਨੂੰ ਲਾਗੂ ਕਰਨ ਦੀ ਪੰਜ-ਨੁਕਾਤੀ ਰਣਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ।

ਉਨ੍ਹਾਂ ਬੱਚਿਆਂ ਅਤੇ ਬਜ਼ੁਰਗਾਂ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ 12 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਨੂੰ ਪਹਿਲੀ ਅਤੇ ਦੂਜੀ ਖੁਰਾਕ ਦੇਣ ਦੀ ਰਫਤਾਰ ਵਧਾਉਣ ਦੀ ਲੋੜ ਹੈ, ਤਾਂ ਜੋ ਬੱਚੇ ਸੁਰੱਖਿਆ ਦੇ ਨਾਲ ਸਕੂਲ ਜਾ ਸਕਣ। ਉਨ੍ਹਾਂ ਹਰ ਘਰ ਦਸਤਕ ਅਭਿਆਨ ਤਹਿਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਚੌਕਸੀ ਦੀ ਖੁਰਾਕ ਲੈਣ ਲਈ ਵੀ ਜ਼ੋਰ ਦਿੱਤਾ।