July 7, 2024 4:00 pm
Dengue

ਡੇਂਗੂ ਦੇ ਖ਼ਤਰੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 4 ਅਗਸਤ, 2023: ਹੜ੍ਹਾਂ ਤੋਂ ਬਾਅਦ ਇਕੱਠੇ ਹੋਏ ਪਾਣੀ ਕਾਰਨ ਡੇਂਗੂ (Dengue) ਦੀ ਬਿਮਾਰੀ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ | ਇਸਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਹੈ | ਉਨ੍ਹਾਂ ਕਿਹਾ ਕਿ ਡੇਂਗੂ (Dengue) ਤੋਂ ਬਚਾਅ ਲਈ ਸਾਡੀ ਸਰਕਾਰ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਜਾ ਰਹੀ ਹੈ | ”ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ ਤੇ ਹਰ ਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ | ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਹੈ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ |