13-member sub-committee

ਚੋਣਾਂ ‘ਚ ਹਾਰ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਨੇ 13 ਮੈਂਬਰੀ ਸਬ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ 28 ਮਾਰਚ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੇ ਮੱਦੇਨਜਰ ਅੱਜ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ ਕਮੇਟੀ (13-member sub-committee) ਦਾ ਗਠਨ ਕੀਤਾ ਗਿਆ | ਇਹ ਪਾਰਟੀ ਦੇ ਕੇਡਰ ਤੇ ਸਮਾਜ ਦੇ ਹਰ ਵਰਗ ਸਮੇਤ ਹੇਠਲੇ ਪੱਧਰ ਤੱਕ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ। ਦਸਿਆ ਜਾ ਰਿਹਾ ਹੈ ਕਿ ਸਬ ਕਮੇਟੀ ਬਣਾਉਣ ਦਾ ਫੈਸਲਾ ਪਾਰਟੀ ਦੀ 16 ਮੈਂਬਰੀ ਉਚ ਤਾਕਤੀ ਕਮੇਟੀ ਦੀ ਮੀਟਿੰਗ ‘ਚ ਲਿਆ ਗਿਆ, ਜਿਸਦੀ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ 13 ਮੈਂਬਰੀ ਸਬ ਕਮੇਟੀ (13-member sub-committee) ਦੋ ਹਫਤਿਆਂ ‘ਚ ਆਪਣੀ ਰਿਪੋਰਟ ਉਚ ਤਾਕਤੀ ਕਮੇਟੀ ਨੁੰ ਸੌਂਪੇਗੀ। ਉਹਨਾਂ ਕਿਹਾ ਕਿ ਸਬ ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਤੋਂ ਸਹੀ ਫੀਡਬੈਕ ਲੈਣ ਲਈ ਦਿੜ੍ਹ ਸੰਕਲਪ ਹੈ ਜਿਸਦੇ ਆਧਾਰ ’ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੇ ਉਤਰ ਸਕੀਏ। ਇਸ ਸਬ ਕਮੇਟੀ ‘ਚ ਮਨਪ੍ਰੀਤ ਸਿੰਘ ਇਆਲੀ, ਡਾ. ਸੁਖਵਿੰਦਰ ਸੁੱਖੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਵਡਾਲਾ, ਐਨ ਕੇ ਸ਼ਰਮਾ, ਪਵਨ ਕੁਮਾਰ ਟੀਨੁੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਤੀਰਥ ਸਿੰਘ ਮਾਹਲਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਨੁੰ ਸ਼ਾਮਲ ਕੀਤਾ ਗਿਆ ਹੈ।

Scroll to Top