July 7, 2024 2:08 pm
ਕੇਜਰੀਵਾਲ

ਯੂਕਰੇਨ ‘ਚ ਵਿਗੜਦੀ ਸਥਿਤੀ ਦੇ ਮੱਦੇਨਜਰ ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 01 ਮਾਰਚ 2022: ਰੂਸ ਅਤੇ ਯੂਕਰੇਨ ਦੀ ਜੰਗ ਕਾਰਨ ਯੂਕਰੇਨ ‘ਚ ਹਾਲਾਤ ਬੇਹੱਦ ਖ਼ਰਾਬ ਹੁੰਦੇ ਜਾ ਰਹੇ ਹਨ | ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਯੂਕਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦੀ ਤੋਂ ਜਲਦੀ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਮੰਗਲਵਾਰ ਨੂੰ ਇੱਕ ਟਵੀਟ ‘ਚ ਕਿਹਾ, “ਯੂਕਰੇਨ ‘ਚ ਵਿਗੜਦੀ ਸਥਿਤੀ ਦੇ ਵਿਚਕਾਰ, ਭਾਰਤੀ ਵਿਦਿਆਰਥੀਆਂ ਸਮੇਤ ਹੋਰ ਭਾਰਤੀ ਵੀ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਯੂਕਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ, ਹਰ ਸੰਭਵ ਮਦਦ ਕੀਤੀ ਜਾਵੇ।

ਇਸਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਹਰ ਤਰ੍ਹਾਂ ਦੇ ਸਹਿਯੋਗ ਲਈ ਕੇਂਦਰ ਸਰਕਾਰ ਨਾਲ ਖੜ੍ਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕੇਂਦਰ ਸਰਕਾਰ ਨੇ ਆਪਰੇਸ਼ਨ ਗੰਗਾ ‘ਚ ਹਵਾਈ ਸੈਨਾ ਦੇ ਟਰਾਂਸਪੋਰਟ ਜਹਾਜ਼ਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਇਕ ਅਹਿਮ ਫੈਸਲੇ ‘ਚ ਸਰਕਾਰ ਨੇ ਆਪਣੇ ਚਾਰ ਮੰਤਰੀਆਂ ਨੂੰ ਯੂਕਰੇਨ ਨਾਲ ਲੱਗਦੇ ਗੁਆਂਢੀ ਦੇਸ਼ਾਂ ‘ਚ ਭੇਜਣ ਦਾ ਫੈਸਲਾ ਕੀਤਾ ਸੀ। ਇਸਦਾ ਉਦੇਸ਼ ਯੂਕਰੇਨ ਤੋਂ ਗੁਆਂਢੀ ਦੇਸ਼ਾਂ ਵਿੱਚ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਇੱਕ ਆਸਾਨ ਅਤੇ ਸੁਰੱਖਿਅਤ ਤਰੀਕੇ ਨਾਲ ਸੜਕ ਰਾਹੀਂ ਲਿਆਉਣਾ ਹੈ।