July 8, 2024 1:22 am
Bathinda

ਗੋਇੰਦਵਾਲ ਜੇਲ੍ਹ ਕਾਂਡ ਦੇ ਮੱਦੇਨਜ਼ਰ ਬਠਿੰਡਾ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਨੂੰ ਲੈ ਕੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 11 ਮਾਰਚ 2023: ਜ਼ਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail) ਵਿੱਚ ਵਾਪਰੀ ਘਟਨਾ ਤੋਂ ਬਾਅਦ ਬਠਿੰਡਾ (Bathinda) ਜ਼ਿਲ੍ਹਾ ਪ੍ਰਸ਼ਾਸਨ ਕੈਦੀਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਕਿਉਂਕਿ 50 ਤੋਂ ਵੱਧ ਗੈਂਗਸਟਰ ਬੰਦ ਹਨ |

ਇਸ ਦੇ ਨਾਲ ਹੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਵੀ ਲਗਾਏ ਗਏ ਹਨ ਤਾਂ ਜੋ ਜੇਲ੍ਹ ਵਿੱਚ ਬੰਦ ਕੈਦੀ ਕਿਸੇ ਵੀ ਤਰ੍ਹਾਂ ਦੇ ਮੋਬਾਈਲ ਫੋਨ ਦੀ ਵਰਤੋਂ ਨਾ ਕਰ ਸਕਣ, ਇਸ ਦੇ ਨਾਲ ਹੀ ਹੁਣ ਬਠਿੰਡਾ ਸਿਵਲ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਬਠਿੰਡਾ ਨੂੰ ਨੋ ਫਲਾਈ ਜ਼ੋਨ ਜੇਲ੍ਹ ਐਲਾਨ ਦਿੱਤਾ ਹੈ।