June 30, 2024 8:52 am
Workers

ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ

ਚੰਡੀਗੜ੍ਹ, 29 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸ ਦੌਰਾਨ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਅਹਿਮ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰ (Workers) ਕੋਈ ਕੰਮ ਨਹੀਂ ਕਰਨਗੇ ।

ਇਸ ਦੌਰਾਨ ਉਨ੍ਹਾਂ (Workers) ਦੀ ਤਨਖ਼ਾਹ ਵਿੱਚ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਹ ਹੁਕਮ ਜਾਰੀ ਕੀਤਾ ਹੈ। ਇਸ ਸਬੰਧੀ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਤੁਰੰਤ ਮੀਟਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਮਜ਼ਦੂਰਾਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੇਡ ਛੁੱਟੀ ਦਾ ਹੁਕਮ ਦਿੱਤਾ ਹੈ। ਉਪ ਰਾਜਪਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਉਨ੍ਹਾਂ ਦੇ ਮੰਤਰੀਆਂ ਵੱਲੋਂ ਇੰਨੀ ਅੱਤ ਦੀ ਗਰਮੀ ਵਿੱਚ ਵੀ ‘ਸਮਰ ਹੀਟ ਐਕਸ਼ਨ ਪਲਾਨ’ ਲਈ ਅਜੇ ਤੱਕ ਕੋਈ ਕਦਮ ਨਾ ਚੁੱਕੇ ਜਾਣ ਲਈ ਆਲੋਚਨਾ ਕੀਤੀ ਹੈ।