Site icon TheUnmute.com

ਵਧਦੀ ਗਰਮੀ ਦੇ ਮੱਦੇਨਜ਼ਰ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਬਣਾਇਆ

Heat wave

ਚੰਡੀਗੜ੍ਹ, 18 ਮਈ 2024: ਪੰਜਾਬ ‘ਚ ਦਿਨੋਂ-ਦਿਨ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ (Heat wave) ਵਾਰਡ ਬਣਾਇਆ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ |

ਹਸਪਤਾਲ ਦੇ ਐਸ.ਐਮ.ਓ ਡਾ.ਨੀਰਜ ਗੁਪਤਾ ਅਤੇ ਸਹਾਇਕ ਐਸ.ਐਮ.ਓ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ 150 ਵਿੱਚ 5 ਬੈੱਡਾਂ ਦਾ ਇਹ ਵਾਰਡ (Heat wave ward) ਬਣਾਇਆ ਗਿਆ ਹੈ। ਜਿਸ ਵਿੱਚ ਗਰਮੀ ਤੋਂ ਬਚਾਅ ਲਈ ਹਰ ਤਰ੍ਹਾਂ ਦਾ ਸਾਮਾਨ ਅਤੇ ਦਵਾਈਆਂ ਰੱਖੀਆਂ ਗਈਆਂ ਹਨ।

ਐਸ.ਐਮ.ਓ ਡਾ: ਨੀਰਜਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ‘ਤੇ ਗਰਮੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਇਹ ਅਗਾਊਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਤਾਪਮਾਨ ਵੱਧ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਮ ਹਵਾ ਅਤੇ ਗਰਮੀ ਵੀ ਸਰੀਰ ਦਾ ਤਾਪਮਾਨ ਵਧਾਉਂਦੀ ਹੈ, ਜਿਸ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।

Exit mobile version