Lok Sabha elections 2024

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸ਼ੇਸ਼ ਚੈਕਿੰਗ

ਫਾਜ਼ਿਲਕਾ 7 ਅਪ੍ਰੈਲ 2024: (Lok Sabha elections 2024) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ (Lok Sabha elections 2024) ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ | ਉਹਨਾਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 3 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ | ਉਹਨਾਂ ਕਿਹਾ ਕਿ ਇਹ ਟੀਮਾਂ ਰੋਜ਼ਾਨਾ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀਆਂ ਹਨ ਤੇ ਜੇਕਰ ਕਿਤੇ ਚੋਣ ਜਾਬਤੇ ਦੇ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਵੀ ਕਰ ਰਹੀਆਂ ਹਨ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 12 ਐਫਐਸਟੀ ਕੰਮ ਕਰ ਰਹੀਆਂ ਹਨ ਅਤੇ ਇਹ ਐਫਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਰਹਿੰਦੀਆਂ ਹਨ । ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸੀ ਵਿਜਲ ਐਪ ਰਾਹੀਂ ਸ਼ਿਕਾਇਤ ਕਰ ਸਕਦਾ ਹੈ

Scroll to Top