Election Commission

ਪੰਜਾਬ ‘ਚ ਲੋਕ ਸਭਾ ਚੋਣਾਂ ਮੱਦੇਨਜ਼ਰ ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ, 27 ਅਪ੍ਰੈਲ 2024: ਪੰਜਾਬ ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਸਿਆਸੀ ਆਗੂ ਆਪੋ-ਆਪਣੀਆਂ ਪਾਰਟੀਆਂ ਦੇ ਪ੍ਰਚਾਰ ‘ਚ ਜੁਟੇ ਹੋਏ ਹਨ। ਅਜਿਹੇ ‘ਚ ਚੋਣ ਕਮਿਸ਼ਨ (Election Commission) ਨੇ ਸਖ਼ਤ ਹੁਕਮ ਦਿੱਤੇ ਹਨ ਕਿ ਲੋਕ ਸਭਾ ਚੋਣਾਂ ਦੌਰਾਨ ਸਰਕਾਰੀ ਜਾਇਦਾਦ ‘ਤੇ ਕਿਸੇ ਵੀ ਤਰ੍ਹਾਂ ਦਾ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾਵੇਗੀ।

ਜੇਕਰ ਨਿੱਜੀ ਜਾਇਦਾਦ ‘ਤੇ ਇਸ਼ਤਿਹਾਰ ਲਗਾਉਣਾ ਹੈ ਤਾਂ ਸਬੰਧਤ ਬਿਲਡਿੰਗ ਅਥਾਰਟੀ ਦੀ ਸਹਿਮਤੀ ਜ਼ਰੂਰੀ ਹੈ। ਆਟੋ ਰਿਕਸ਼ਾ ‘ਤੇ ਕਿਸੇ ਵੀ ਸਿਆਸੀ ਪਾਰਟੀ ਦਾ ਪ੍ਰਚਾਰ ਨਹੀਂ ਹੋਵੇਗਾ | ਅਜਿਹੇ ‘ਚ ਚੋਣ ਕਮਿਸ਼ਨ ਨੇ ਭਾਜਪਾ ‘ਤੇ ਸਖਤ ਕਾਰਵਾਈ ਕੀਤੀ ਹੈ। ਸਰਕਾਰੀ ਜਾਇਦਾਦ ‘ਤੇ ਇਸ਼ਤਿਹਾਰ ਲਗਾਉਣ ਦੇ ਦੋਸ਼ ‘ਚ ਭਾਜਪਾ ‘ਤੇ ਦੋ ਕੇਸ ਦਰਜ ਕੀਤੇ ਗਏ ਹਨ।

ਇਸ ਤਹਿਤ ਚੋਣ ਕਮਿਸ਼ਨ (Election Commission) ਨੇ ਇੱਕ ਆਟੋ ਚਾਲਕ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਹੈ ਕਿਉਂਕਿ ਉਹ ਆਟੋ ’ਤੇ ਭਾਜਪਾ ਦਾ ਪੋਸਟਰ ਲਗਾ ਕੇ ਪਾਰਟੀ ਦਾ ਪ੍ਰਚਾਰ ਕਰ ਕਰਦਾ ਪਾਇਆ ਗਿਆ । ਇਹ ਕਾਰਵਾਈ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 3 ਵਿੱਚ ਫਲਾਇੰਗ ਸਕੁਐਡ ਟੀਮ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

Scroll to Top